ਬੀਬੀ ਸੁਰਿੰਦਰ ਕੌਰ ਰੋਪੜ ਜੇਲ੍ਹ ਤੋਂ ਰਿਹਾਅ; ਸਹਿਯੋਗ ਲਈ ਸੰਗਤ ਦਾ ਧੰਨਵਾਦ - ਸਿੱਖ ਰਿਲੀਫ
ਸ਼ਨੀਵਾਰ ਨੂੰ ਰੋਪੜ ਜੇਲ੍ਹ ਤੋਂ ਬੀਬੀ ਸੁਰਿੰਦਰ ਕੌਰ ਦੀ ਰਿਹਾਈ ਹੋ ਗਈ ਹੈ । ਇਸ ਮੌਕੇ 'ਤੇ ਉਨ੍ਹਾਂ ਨੂੰ ਲੈਣ ਲਈ ਪਰਿਵਾਰਕ ਮੈਂਬਰਾਂ ਵਿੱਚੋਂ ਉਨ੍ਹਾਂ ਦੀ ਭੈਣ, ਭਾਣਜੀ ਅਤੇ ਜੀਜਾ ਜੀ ਪਹੁੰਚੇ ਹੋਏ ਸਨ।
ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਰਜਸ਼ੀਲ ਸੰਸਥਾ 'ਸਿੱਖ ਰਿਲੀਫ਼ ਵਲੋਂ ਭਾਈ ਪਰਮਿੰਦਰ ਸਿੰਘ ਅਮਲੋਹ ਅਤੇ ਵਕੀਲ ਕੁਲਵਿੰਦਰ ਕੌਰ ਵੀ ਮੌਕੇ 'ਤੇ ਮੌਜੂਦ ਰਹੇ।
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬੀਬੀ ਸੁਰਿੰਦਰ ਕੌਰ ਨੇ ਸਭ ਤੋਂ ਪਹਿਲਾਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ। ਉਨ੍ਹਾਂ ਨੇ ਇਸ ਸਮੇਂ ਦੌਰਾਨ ਸਾਥ ਦੇਣ ਲਈ ਸਿੱਖ ਸੰਗਤ ਅਤੇ ਖਾਸ ਤੌਰ 'ਤੇ ਸਿੱਖ ਰਿਲੀਫ਼ ਦਾ ਧੰਨਵਾਦ ਕੀਤਾ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਮਦਦ ਲਈ ਸਿੱਖ ਰਿਲੀਫ਼ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ ਤਾਂ ਜੋ ਅਜਿਹੇ ਕਾਰਜ ਨਿਰੰਤਰ ਜਾਰੀ ਰਹਿ ਸਕਣ।
#SikhRelief #charity #truth #justice #freedom #helping #punjab #india