
ਨਜ਼ਰਬੰਦ ਭਾਈ ਗੁਰਵਿੰਦਰ ਸਿੰਘ ਗੋਪੀ ਦੇ ਪਰਿਵਾਰ ਦੀ ਆਰਥਿਕ ਮਦਦ ਸਿੱਖ ਰਿਲੀਫ਼ ਸੰਸਥਾ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ।
ਤਕਰੀਬਨ 5 ਕੁ ਸਾਲ ਪਹਿਲਾਂ ਅੰਮ੍ਰਿਤਸਰ ਪੁਲਿਸ ਵੱਲੋਂ ਸਿੱਖੀ ਦੇ ਪ੍ਰਚਾਰ ਵਿੱਚ ਲੱਗੇ ਜਿਲੇ ਦੇ ਕਈ ਸਿੱਖ ਨੌਜਵਾਨਾਂ ਨੂੰ ਰੈਫਰੈਡੰਮ 2020 ਦੇ ਪ੍ਰਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕਰਕੇ ਤਸ਼ੱਦਦ ਦਾ ਸ਼ਿਕਾਰ ਬਣਾ ਕੇ ਜੇਲ ਭੇਜ ਦਿੱਤਾ ਗਿਆ ਸੀ।
ਇਨ੍ਹਾਂ ਗਿਰਫਤਾਰ ਨੌਜਵਾਨਾਂ ਵਿੱਚ ਸ਼ਾਮਲ ਗੁਰਵਿੰਦਰ ਸਿੰਘ ਗੋਪੀ ਦਾ ਕਸੂਰ ਸਿਰਫ ਇੰਨਾ ਹੈ ਕਿ ਉਹ ਆਪਣੇ ਦੋਸਤ ਅਤੇ ਗੁਆਂਢੀ ਹਰਪ੍ਰੀਤ ਸਿੰਘ ਹੈਪੀ ਨਾਲ ਮਿਲ ਕੇ ਧਰਮ ਪ੍ਰਚਾਰ ਦੇ ਕਾਰਜ ਵਿੱਚ ਲੱਗਿਆ ਹੋਇਆ ਸੀ , ਨੌਜਵਾਨਾਂ ਨੂੰ ਦਸਤਾਰਾਂ ਦੀ ਸਿਖਲਾਈ ਦੇ ਕੇ ਸਿੱਖੀ ਵੱਲ ਪ੍ਰੇਰਿਤ ਕਰਦਾ ਸੀ ਅਤੇ ਲੋੜਵੰਦ ਨੌਜਵਾਨਾਂ ਨੂੰ ਦਸਤਾਰਾਂ ਵੰਡਦਾ ਸੀ।
ਕੇਸ ਦੀ ਪੈਰਵਾਈ ਅਤੇ ਪ੍ਰੀਵਾਰ ਦੀ ਮਹੀਨਾਵਾਰੀ ਮਦਦ ਲਗਾਤਾਰ ਜਾਰੀ ਹੈ